ਸੂਬੇ ਵਿਚ ਮੰਗਲਵਾਰ ਸਵੇਰ ਤੋਂ ਹੀ ਧੁੱਪ ਨੇ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਸੀ ਜਦਕਿ ਇਸ ਤੋਂ ਇਕ ਦਿਨ ਪਹਿਲਾਂ ਮੌਸਮ ਥੋੜ੍ਹਾ ਠੰਡਾ ਰਿਹਾ ਪਰ ਅੱਜ ਭਾਵ ਬੁੱਧਵਾਰ ਨੂੰ ਪੰਜਾਬ, ਹਰਿਆਣਾ ਅਤੇ ਨਾਲ ਲੱਗਦੇ ਕਈ ਇਲਾਕਿਆਂ ਵਿਚ ਰਾਤ ਤੱਕ ਹਲਕੀ ਮੀਂਹ ਪੈਣ ਦੀ ਸੰਭਾਵਨਾ ਹੈ।

ਕਿਤੇ-ਕਿਤੇ ਹਨੇਰੀਆਂ ਵੀ ਚੱਲ ਸਕਦੀਆਂ ਹਨ।ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕਈ ਥਾਈਂ ਹਲਕੀ ਬੂੰਦਾਬਾਂਦੀ ਹੋਈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ।

ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 35, ਅੰਮ੍ਰਿਤਸਰ ਵਿਚ 37, ਜਲੰਧਰ ਨੇੜੇ ਆਦਮਪੁਰ ਵਿਚ 38, ਬਠਿੰਡਾ ਵਿਚ 36, ਸ਼੍ਰੀਨਗਰ ਵਿਚ 27, ਮਨਾਲੀ 18, ਸ਼ਿਮਲਾ ਵਿਚ 23 ਅਤੇ ਊਨਾ ਵਿਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 27 ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਕਈ ਥਾਵਾਂ ‘ਤੇ ਗਰਮੀ ਕਾਰਨ ਮੌਤਾਂ ਵੀ ਹੋ ਗਈਆਂ ਹਨ ।ਇਸ ਮੀਂਹ ਦੇ ਨਾਲ ਕਿਸਾਨਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਕਿਉਂਕਿ ਝੋਨੇ ਦੇ ਲਈ ਪਾਣੀ ਦੀ ਬਹੁਤ ਜ਼ਿਆਦਾ ਜ਼ਰੂਰਤ ਹੁੰਦੀ ਹੈ,ਜਿਸ ਨਾਲ ਕਿਸਾਨਾਂ ਨੂੰ ਕੁੱਝ ਰਾਹਤ ਵੀ ਮਿਲੇਗੀ।ਇਸ ਦੇ ਨਾਲ ਹੀ ਇਹ ਬਾਰਿਸ਼ ਸਬਜ਼ੀਆਂ ਦੇ ਲਈ ਵੀ ਕਾਫ਼ੀ ਲਾਹੇਵੰਦ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਆ ਸਕਦਾ ਹੈ।ਇਸ ਮੀਂਹ ਨਾਲ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਲੁਆਈ ‘ਚ ਮਦਦ ਮਿਲੇਗੀ । ਕਿਸਾਨਾਂ ਦਾ ਕਹਿਣਾ ਹੈ ਕਿ ਇਹਨਾਂ ਦਿਨਾਂ ਵਿਚ ਪਿਆ ਮੀਂਹ ਉਨ੍ਹਾਂ ਦੀਆਂ ਫਸਲਾਂ ਲਈ ਦੇਸੀ ਘਿਓ ਦਾ ਕੰਮ ਕਰਦਾ ਹੈ।